JALANDHAR WEATHER

ਨਗਰ ਨਿਗਮ ਤੇ ਨਗਰ ਪੰਚਾਇਤ ਦੀਆਂ ਚੋਣਾਂ ਮੌਕੇ ਤਹਿਸੀਲ ਭੁਲੱਥ ਤੇ ਫਗਵਾੜਾ ਵਿਚ 21 ਦਸੰਬਰ ਨੂੰ ਹੋਵੇਗੀ ਜਨਤਕ ਛੁੱਟੀ - ਡੀ.ਸੀ.

ਕਪੂਰਥਲਾ, 20 ਦਸੰਬਰ (ਅਮਰਜੀਤ ਕੋਮਲ) - ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਨਗਰ ਨਿਗਮ ਫਗਵਾੜਾ, ਨਗਰ ਪੰਚਾਇਤ ਭੁਲੱਥ, ਬੇਗੋਵਾਲ, ਨਡਾਲਾ ਤੇ ਢਿਲਵਾਂ ਦੀ 21 ਦਸੰਬਰ ਨੂੰ ਹੋਣ ਵਾਲੀ ਚੋਣ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਫਗਵਾੜਾ ਤੇ ਇਨ੍ਹਾਂ ਨਗਰ ਪੰਚਾਇਤਾਂ ਦੇ ਰੈਵੀਨਿਊ ਅਧਿਕਾਰ ਖੇਤਰ ਵਿਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ । ਉਨ੍ਹਾਂ ਕਿਹਾ ਕਿ ਜਿਹੜੀਆਂ ਨਗਰ ਨਿਗਮਾਂ ਤੇ ਨਗਰ ਪੰਚਾਇਤਾਂ ਵਿਚੋਂ ਵੋਟਾਂ ਪੈਣੀਆਂ ਹਨ, ਦੇ ਵੋਟਰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਵਿੱਦਿਅਕ ਅਦਾਰਿਆਂ ਵਿਚ ਨੌਕਰੀ ਕਰਦੇ ਹਨ, ਉਹ 21 ਦਸੰਬਰ ਨੂੰ ਆਪਣੀ ਵੋਟ ਪਾਉਣ ਲਈ ਸਮਰੱਥ ਅਧਿਕਾਰੀ ਨੂੰ ਆਪਣਾ ਵੋਟਰ ਕਾਰਡ ਪੇਸ਼ ਕਰਕੇ ਵਿਸ਼ੇਸ਼ ਛੁੱਟੀ ਲੈ ਸਕਦੇ ਹਨ । ਇਹ ਵਿਸ਼ੇਸ਼ ਛੁੱਟੀ ਉਨ੍ਹਾਂ ਦੀਆਂ ਛੁੱਟੀਆਂ ਦੇ ਖਾਤੇ ਵਿਚੋਂ ਕੱਟੀ ਨਹੀਂ ਜਾਵੇਗੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ