ਛੋਟੀਆਂ ਛੋਟੀਆਂ ਝੱੜਪਾਂ ਨੂੰ ਛੱਡ ਕੇ ਅਮਨ ਅਮਾਨ ਨਾਲ ਪੈ ਰਹੀਆਂ ਹਨ ਵੋਟਾਂ
ਰਾਜਪੁਰਾ, (ਪਟਿਆਲਾ), 21 ਦਸੰਬਰ (ਰਣਜੀਤ ਸਿੰਘ)- ਇਥੋਂ ਦੇ ਦੋ ਨੰਬਰ ਵਾਰਡ ਵਿਚ ਹੋਈਆਂ ਛੋਟੀਆਂ ਛੋਟੀਆਂ ਘਟਨਾਵਾਂ ਨੂੰ ਛੱਡ ਕੇ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ। ਇਸ ਮੌਕੇ ਤੇ ਸਾਬਕਾ ਵਿਧਾਇਕ ਹਰਦਿਆਲ ਬੋਜ ਨੇ ਧੱਕੇਸ਼ਾਹੀ ਦੇ ਦੋਸ਼ ਲਾਏ ਜਦ ਕਿ ਪੁਲਿਸ ਨੇ ਇਸ ਗੱਲ ਨੂੰ ਸਿਰੇ ਤੋਂ ਨਕਾਰਿਆ ਅਤੇ ਕਿਹਾ ਕਿ ਕੋਈ ਵੀ ਧੱਕੇਸ਼ਾਹੀ ਨਹੀਂ ਹੋ ਰਹੀ ਅਤੇ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।