ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਾਇਆ ਜਾ ਰਿਹਾ- ਸਾਬਕਾ ਕੌਂਸਲਰ ਖੁਰਾਣਾ
ਲੁਧਿਆਣਾ, 21 ਦਸੰਬਰ (ਜਗਮੀਤ ਸਿੰਘ)- ਨਗਰ ਨਿਗਮ ਲੁਧਿਆਣਾ ਦੇ ਵਾਰਡ ਨੰਬਰ 77 ਵਿਚ ਸੱਤਾਧਾਰੀ ਪਾਰਟੀ ਵਲੋਂ ਲੋਕਾਂ ਅੰਦਰ ਡਰ ਅਤੇ ਸਹਿਮ ਦਾ ਮਾਹੌਲ ਬਣਾਇਆ ਜਾ ਰਿਹਾ ਹੈ, ਪਰ ਲੋਕ ਚੁੱਪ ਚਾਪ ਸਰਕਾਰ ਨੂੰ ਸਬਕ ਸਿਖਾਉਣ ਦਾ ਮਨ ਬਣਾ ਚੁੱਕੇ ਹਨ। ਇਹ ਪ੍ਰਗਟਾਵਾ ਵਾਰਡ ਨੰਬਰ 77 ਤੋਂ ਕਾਂਗਰਸ ਦੀ ਮਹਿਲਾ ਉਮੀਦਵਾਰ ਪ੍ਰਭਜੋਤ ਕੌਰ ਖੁਰਾਣਾ ਦੇ ਬੇਟੇ ਅਤੇ ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਖੁਰਾਣਾ ਨੇ ਗੱਲਬਾਤ ਦੌਰਾਨ ਕੀਤਾ।