ਅਜਨਾਲਾ ਦੀ ਵਾਰਡ ਨੰਬਰ 5 ਤੇ 7 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ
ਅਜਨਾਲਾ,21 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੀ ਵਾਰਡ ਨੰਬਰ 7 ਦੀ ਜਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀਮਤੀ ਨੀਲਮ ਰਾਣੀ ਜੇਤੂ ਰਹੇ ਹਨ। ਇਸੇ ਤਰ੍ਹਾਂ ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੇਵ ਸਿੰਘ ਜੇਤੂ ਰਹੇ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਵੱਡੀ ਜਿੱਤ ਲਈ ਉਹਨਾਂ ਨੂੰ ਮੁਬਾਰਕਬਾਦ ਦਿੰਦੇ ਵੋਟਰਾਂ ਦਾ ਧੰਨਵਾਦ ਕੀਤਾ।