JALANDHAR WEATHER

ਆਪ ਉਮੀਦਵਾਰਾਂ ਦੀ ਜਿੱਤ ਦੀ ਖੁਸ਼ੀ ਵਿਚ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਅਜਨਾਲਾ ਵਿਖੇ ਕੱਢਿਆ ਜੇਤੂ ਜਲੂਸ

ਅਜਨਾਲਾ, 21 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋ)-ਨਗਰ ਪੰਚਾਇਤ ਅਜਨਾਲਾ ਦੀਆਂ ਦੋ ਵਾਰਡਾਂ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਗੁਰਦੇਵ ਸਿੰਘ ਗੁਲਾਬ ਅਤੇ ਸੁਨੀਤਾ ਰਾਣੀ ਦੀ ਹੋਈ ਹੂੰਝਾਫੇਰ ਜਿੱਤ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਆਪ ਸਮਰਥਕਾਂ ਵਲੋਂ ਅਜਨਾਲਾ ਸ਼ਹਿਰ ਵਿਚ ਜੇਤੂ ਜਲੂਸ ਕੱਢਿਆ ਗਿਆ। ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਜਨਾਲਾ ਵਾਸੀਆਂ ਨੇ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਫ਼ਤਵਾ ਦਿੱਤਾ ਹੈ I ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ ਅਤੇ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਸਮੇਤ ਵੱਡੀ ਗਿਣਤੀ ਵਿਚ ਆਪ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ