JALANDHAR WEATHER

ਮੰਡੀ ਬਰੀਵਾਲਾ ਨਗਰ ਪੰਚਾਇਤ ਵਿਚ 11 ਵਿਚੋਂ 8 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਕਾਬਜ਼ ਹੋਈ, 3 ਆਜ਼ਾਦ ਉਮੀਦਵਾਰ ਜੇਤੂ

ਸ੍ਰੀ ਮੁਕਤਸਰ ਸਾਹਿਬ , 21 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇਕਲੌਤੀ ਨਗਰ ਪੰਚਾਇਤ ਮੰਡੀ ਬਰੀਵਾਲਾ ਵਿਖੇ ਅੱਜ 11 ਵਾਰਡਾਂ ਵਿਚ ਚੋਣਾਂ ਹੋਈਆਂ। ਆਏ ਨਤੀਜਿਆਂ ਵਿਚ ਆਮ ਆਦਮੀ ਪਾਰਟੀ 8 ਵਾਰਡਾਂ ਤੇ ਜਿੱਤ ਪ੍ਰਾਪਤ ਕਰਕੇ ਨਗਰ ਪੰਚਾਇਤ ਤੇ ਕਾਬਜ਼ ਹੋ ਗਈ ਹੈ। ਜਦ ਕਿ ਤਿੰਨ ਮਰਾੜ੍ਹ ਪਰਿਵਾਰ ਵਲੋਂ ਖੜ੍ਹੇ ਕੀਤੇ ਆਜ਼ਾਦ ਉਮੀਦਵਾਰ ਜੇਤੂ ਰਹੇ ਹਨ। ਵਾਰਡ ਨੰਬਰ 1 ਤੋਂ ਆਜ਼ਾਦ ਉਮੀਦਵਾਰ ਹਰਦੀਪ ਕੌਰ, ਵਾਰਡ ਨੰਬਰ 2 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਖ਼ਾਲਸਾ , ਵਾਰਡ ਨੰਬਰ 3 ਤੋਂ ਆਜ਼ਾਦ ਅੰਗਰੇਜ਼ ਕੌਰ, ਵਾਰਡ ਨੰਬਰ 4 ਤੋਂ ਆਮ ਆਦਮੀ ਪਾਰਟੀ ਦੇ ਸਤਨਾਮ ਸਿੰਘ, ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਅਜੀਤ ਸਿੰਘ, ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜ ਕੁਮਾਰ, ਵਾਰਡ ਨੰਬਰ 7 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਲਤਾ ਰਾਣੀ, ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਕੁਮਾਰ, ਵਾਰਡ ਨੰਬਰ 9 ਤੋਂ ਆਜ਼ਾਦ ਉਮੀਦਵਾਰ ਵਨੀਤਾ ਰਾਣੀ, ਵਾਰਡ ਨੰਬਰ 10 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੇਵਲ ਕ੍ਰਿਸ਼ਨ ਅਤੇ ਵਾਰਡ ਨੰਬਰ 11 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੋਨੀ ਕੌਰ ਜੇਤੂ ਰਹੇ ਹਨ। ਅਜ਼ਾਦ ਉਮੀਦਵਾਰਾਂ ਨੂੰ ਅਕਾਲੀ ਦਲ ਨੇ ਵੀ ਹਮਾਇਤ ਦਿੱਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ