ਨਗਰ ਪੰਚਾਇਤ ਚੋਣਾਂ ਸ਼ਾਹਕੋਟ 'ਚ ਕਾਂਗਰਸ ਦੀ ਸ਼ਾਨਦਾਰ ਜਿੱਤ
ਸ਼ਾਹਕੋਟ, 21 ਦਸੰਬਰ (ਨਗਿੰਦਰ ਸਿੰਘ ਬਾਂਸਲ)-ਨਗਰ ਪੰਚਾਇਤ ਸ਼ਾਹਕੋਟ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੇ 13 ਵਿਚੋਂ 9 ਸੀਟਾਂ ਜਿੱਤ ਕੇ ਨਗਰ ਪੰਚਾਇਤ 'ਤੇ ਕਬਜ਼ਾ ਕਰ ਲਿਆ ਹੈ। ਆਪ ਦੇ ਉਮੀਦਵਾਰਾਂ ਨੂੰ 4 ਵਾਰਡਾਂ ਵਿਚ ਜਿੱਤ ਹਾਸਲ ਹੋਈ ਹੈ। ਐਲਾਨੇ ਗਏ ਨਤੀਜਿਆਂ ਮੁਤਾਬਕ ਵਾਰਡ ਨੰਬਰ 1 ਤੋਂ ਕਾਂਗਰਸ ਦੀ ਵੰਦਨਾ ਮਿੱਤਲ, ਵਾਰਡ ਨੰਬਰ 2 ਤੋਂ ਆਪ ਦੇ ਗਗਨਦੀਪ ਸਿੰਘ ਜੌੜਾ, ਵਾਰਡ ਨੰਬਰ 3 ਤੋਂ ਕਾਂਗਰਸ ਦੀ ਕਰੁਨਾ ਜਿੰਦਲ, ਵਾਰਡ ਨੰਬਰ 4 ਤੋਂ ਕਾਂਗਰਸ ਦੇ ਸਤੀਸ਼ ਰਿਹਾਨ ਸਾਬਕਾ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ, ਵਾਰਡ ਨੰਬਰ 5 ਤੋਂ ਕਾਂਗਰਸ ਦੀ ਸਵੀਨਾ ਕੁਮਰਾ, ਵਾਰਡ ਨੰਬਰ 6 ਤੋਂ ਆਪ ਦੇ ਪ੍ਰਵੀਨ ਗਰੋਵਰ, ਵਾਰਡ ਨੰਬਰ 7 ਤੋਂ ਕਾਂਗਰਸ ਦੇ ਪਰਮਜੀਤ ਕੌਰ ਬਜਾਜ ਸਾਬਕਾ ਵਾਈਸ ਪ੍ਰਧਾਨ ਨਗਰ ਪੰਚਾਇਤ, ਵਾਰਡ ਨੰਬਰ 8 ਤੋਂ ਆਪ ਦੀ ਰਾਖੀ ਮੱਟੂ, ਵਾਰਡ ਨੰਬਰ 9 ਤੋਂ ਕਾਂਗਰਸ ਦੀ ਕੁਲਜੀਤ ਰਾਣੀ, ਵਾਰਡ ਨੰਬਰ 10 ਤੋਂ ਕਾਂਗਰਸ ਦੇ ਜਸਵਿੰਦਰ ਫੁੰਮਣ, ਵਾਰਡ ਨੰਬਰ 11 ਤੋਂ ਕਾਂਗਰਸ ਦੀ ਰੁਚੀ ਅਗਰਵਾਲ, ਵਾਰਡ ਨੰਬਰ 12 ਤੋਂ ਕਾਂਗਰਸ ਦੇ ਗੁਲਜ਼ਾਰ ਸਿੰਘ ਥਿੰਦ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ ਅਤੇ ਵਾਰਡ ਨੰਬਰ 13 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੂਟਾ ਸਿੰਘ ਕਲਸੀ ਨੇ ਜਿੱਤ ਹਾਸਲ ਕੀਤੀ ਹੈ।