ਮੰਡੀ ਬਰੀਵਾਲਾ ਵਿਖੇ 'ਆਪ' ਨੂੰ ਵੱਡੀ ਜਿੱਤ ਦਿਵਾਉਣ 'ਤੇ ਵਿਧਾਇਕ ਕਾਕਾ ਬਰਾੜ ਨੇ ਕੀਤਾ ਧੰਨਵਾਦ
ਸ੍ਰੀ ਮੁਕਤਸਰ ਸਾਹਿਬ, 21 ਦਸੰਬਰ (ਰਣਜੀਤ ਸਿੰਘ ਢਿੱਲੋਂ)-ਮੰਡੀ ਬਰੀਵਾਲਾ ਵਿਖੇ ਨਗਰ ਪੰਚਾਇਤ ਚੋਣਾਂ ਵਿਚ ਆਮ ਆਦਮੀ ਪਾਰਟੀ 11 ਵਾਰਡਾਂ ਵਿਚੋਂ 8 ਵਾਰਡਾਂ ਵਿਚ ਜੇਤੂ ਰਹੀ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸਮੂਹ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਨੇ ਵਿਸ਼ਵਾਸ ਜਿਤਾਇਆ ਹੈ, ਉਸੇ ਤਰ੍ਹਾਂ ਹੀ ਮੰਡੀ ਬਰੀਵਾਲਾ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ।