ਕਿਸੇ ਵੀ ਕੀਮਤ 'ਤੇ ਆਮ ਆਦਮੀ ਪਾਰਟੀ ਨਾਲ ਸਮਝੌਤਾ ਨਹੀਂ ਹੋਵੇਗਾ - ਰਾਜਾ ਵੜਿੰਗ
ਲੁਧਿਆਣਾ, 23 ਦਸੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਨਗਰ ਨਿਗਮ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ ਉਤਸ਼ਾਹਿਤ ਹੈ ਅਤੇ ਕਾਂਗਰਸ ਪਾਰਟੀ ਨੂੰ ਲੋਕਾਂ ਨੇ ਚੰਗਾ ਹੁੰਗਾਰਾ ਦਿੱਤਾ ਹੈ। ਅਜੀਤ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਉਨ੍ਹਾਂ ਸਪਸ਼ਟ ਕੀਤਾ ਕਿ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕਾਂਗਰਸ ਖੁਦ ਮੇਅਰ ਬਣਾਉਣ ਦਾ ਦਾਅਵਾ ਪੇਸ਼ ਕਰੇਗੀ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਹੋਰ ਵਿਕਲਪ ਹਨ, ਜਿਨ੍ਹਾਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ।