JALANDHAR WEATHER

ਸ੍ਰੀ ਮੁਕਤਸਰ ਸਾਹਿਬ ਵਿਖੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ 'ਚ ਇਕੱਤਰਤਾ

ਸ੍ਰੀ ਮੁਕਤਸਰ ਸਾਹਿਬ, 22 ਦਸੰਬਰ (ਰਣਜੀਤ ਸਿੰਘ ਢਿੱਲੋਂ)-ਗਿਆਨੀ ਹਰਪ੍ਰੀਤ ਸਿੰਘ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਦੀ ਜਥੇਦਾਰੀ ਦਾ ਚਾਰਜ ਵਾਪਸ ਲੈਣ ਅਤੇ ਉਨ੍ਹਾਂ ਦੀ ਕੀਤੀ ਜਾ ਰਹੀ ਕਿਰਦਾਰਕੁਸ਼ੀ ਮਗਰੋਂ ਸ੍ਰੀ ਮੁਕਤਸਰ ਸਾਹਿਬ ਦੀ ਸੰਗਤ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਭਾਈ ਮਹਾ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਇਕੱਤਰਤਾ ਕੀਤੀ, ਜਿਸ ਨੂੰ ਭਾਈ ਗੁਰਦੀਪ ਸਿੰਘ ਬਠਿੰਡਾ, ਭਾਈ ਜਸਵੀਰ ਸਿੰਘ ਖਾਲਸਾ, ਮਨਿੰਦਰ ਸਿੰਘ ਖਾਲਸਾ, ਡਾ. ਗੁਰਪ੍ਰੀਤ ਸਿੰਘ, ਜਸਪਾਲ ਸਿੰਘ ਮੱਲਾ, ਮਨਿੰਦਰ ਸਿੰਘ ਮਹਿੰਦੀ, ਜਗਮੀਤ ਸਿੰਘ ਖੱਪਿਆਂਵਾਲੀ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 17 ਸਾਲ ਸੇਵਾਵਾਂ ਨਿਭਾਈਆਂ ਗਈਆਂ ਹਨ। ਸੰਗਤ ਉਨ੍ਹਾਂ ਦੇ ਕਿਰਦਾਰ ਬਾਰੇ ਜਾਣਦੀ ਹੈ, ਉਸ ਉੱਤੇ ਜਾਣ-ਬੁੱਝ ਕੇ ਇਕ ਬਹੁਤ ਪੁਰਾਣੇ ਕੇਸ ਵਿਚ ਇਲਜ਼ਾਮਤਰਾਸ਼ੀ ਕਰਵਾਈ ਜਾ ਰਹੀ ਹੈ ਜੋ ਕਿ ਬਹੁਤ ਹੀ ਨਿਖੇਧੀਯੋਗ ਹੈ। ਗਿਆਨੀ ਹਰਪ੍ਰੀਤ ਸਿੰਘ ਦੀ ਕਰਵਾਈ ਜਾ ਰਹੀ ਕਿਰਦਾਰਕੁਸ਼ੀ ਕਾਰਨ ਸੰਗਤ ਵਿਚ ਭਾਰੀ ਰੋਸ ਹੈ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਟੈਲੀਫੋਨ ਰਾਹੀਂ ਮਾਈਕ ਉਤੇ ਸੰਪਰਕ ਕਰਕੇ ਸੰਗਤ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਫਤਿਹਗੜ੍ਹ ਸਾਹਿਬ ਵਿਖੇ ਹਨ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਹੋਣ ਕਾਰਨ ਜ਼ਿਆਦਾ ਕੁਝ ਨਹੀਂ ਕਹਿਣਗੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ