JALANDHAR WEATHER

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਹੋਏ ਨਾਭਾ ਜੇਲ ਤੋਂ ਰਿਹਾਅ

ਨਾਭਾ (ਪਟਿਆਲਾ), 22 ਦਸੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਜੇਲ 'ਚ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਬੰਦ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪਿਛਲੇ ਦਿਨੀਂ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਸੀ, ਜਿਸ ਦੇ ਤਹਿਤ ਉਹ ਅੱਜ ਨਾਭਾ ਜੇਲ ਵਿਚੋਂ ਕਰੀਬ ਸਾਢੇ ਤਿੰਨ ਵਜੇ ਰਿਹਾਅ ਹੋ ਗਏ ਹਨ। ਜੇਲ ਵਿਚੋਂ ਰਿਹਾਅ ਹੋਣ ਉਪਰੰਤ ਜੇਲ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਉਹ ਸਭ ਤੋਂ ਪਹਿਲਾਂ ਪਰਮ ਪਿਤਾ ਪਰਮਾਤਮਾ ਦਾ ਸ਼ੁਕਰੀਆ ਅਦਾ ਕਰਦੇ ਹਨ ਤੇ ਉਸ ਤੋਂ ਬਾਅਦ ਉਹ ਅਦਾਲਤ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਆਪਣੇ ਘਰ ਪਹੁੰਚ ਰਹੇ ਹਨ ਕਿਉਂਕਿ ਸੱਚਾਈ ਦੀ ਬਹੁਤ ਵੱਡੀ ਜਿੱਤ ਹੋਈ ਹੈ ਅਤੇ ਉਹ ਸਮਾਂ ਆਉਣ ਉਤੇ ਵੱਡੀਆਂ ਗੱਲਾਂ ਸਾਹਮਣੇ ਲਿਆਉਣਗੇ ਜੋ ਉਨ੍ਹਾਂ ਨਾਲ ਧੱਕੇਸ਼ਾਹੀ ਹੋਈ ਹੈ। ਇਸ ਮੌਕੇ ਉਨ੍ਹਾਂ ਨੂੰ ਲੈਣ ਵਾਸਤੇ ਪ੍ਰਿੰਸੀਪਲ ਮੋਹਨ ਲਾਲ ਸ਼ਰਮਾ, ਸੁਪ੍ਰਿਤ ਸਿੰਘ ਸ਼ੇਰੂ, ਭੁਜਿੰਦਰ ਪਾਲ ਸਮਾਣਾ ਆਦਿ ਮੌਜੂਦ ਸਨ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ