JALANDHAR WEATHER

ਰਛਪਾਲ ਸਿੰਘ ਖਿਆਲਾਂ ਵਲੋਂ ਕੌਂਸਲਰ ਦੀ ਚੋਣ ਜਿੱਤਣ ਤੋਂ ਬਾਅਦ ਪ੍ਰਮਾਤਮਾ ਦਾ ਸ਼ੁਕਰਾਨਾ

ਛੇਹਰਟਾ (ਅੰਮ੍ਰਿਤਸਰ), 22 ਦਸੰਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ ਨੰਬਰ 84 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਛਪਾਲ ਸਿੰਘ ਖਿਆਲਾਂ ਵਲੋਂ ਨਗਰ ਨਿਗਮ ਅੰਮ੍ਰਿਤਸਰ ਤੋਂ ਕੌਂਸਲਰ ਦੀ ਚੋਣ ਜਿੱਤਣ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕਬੀਰ ਪਾਰਕ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਤੇ ਕਿਹਾ ਕਿ ਪ੍ਰਮਾਤਮਾ ਦੀ ਬਖਸ਼ਿਸ਼ ਸਦਕਾ ਤੇ ਵਾਰਡ ਵਾਸੀਆਂ ਦੇ ਸਹਿਯੋਗ ਸਦਕਾ ਉਹ ਜਿੱਤ ਪ੍ਰਾਪਤ ਕਰ ਸਕੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਸੀਵਰੇਜ ਤੇ ਸਾਫ ਪਾਣੀ ਦੀ ਵਿਵਸਥਾ ਦੇ ਨਾਲ-ਨਾਲ ਹੋਰ ਸਭ ਮੁਸ਼ਕਲਾਂ ਪਹਿਲ ਦੇ ਆਧਾਰ ਉਤੇ ਹੱਲ ਕੀਤੀਆਂ ਜਾਣਗੀਆਂ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ