ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਅਮਰ ਸਿੰਘ ਡੱਲੇਵਾਲ ਨੂੰ ਮਿਲਣ ਪੁੱਜੇ
ਸ਼ੁਤਰਾਣਾ (ਪਟਿਆਲਾ), 22 ਦਸੰਬਰ (ਬਲਦੇਵ ਸਿੰਘ ਮਹਿਰੋਕ)-ਢਾਬੀਗੁੱਜਰਾਂ ਖਨੌਰੀ ਸਰਹੱਦ ਉੱਪਰ ਪਿਛਲੇ 27 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਪਹੁੰਚੇ। ਉਨ੍ਹਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਸਬੰਧੀ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਦੀ ਤੰਦਰੁਸਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਆਗੂ ਕਾਕਾ ਸਿੰਘ ਕੋਟੜਾ, ਲਖਵਿੰਦਰ ਸਿੰਘ ਔਲਖ, ਇੰਦਰਜੀਤ ਸਿੰਘ ਖੋਸਾ, ਗੁਰਦੀਪ ਸਿੰਘ ਚਹਿਲ ਸਮੇਤ ਵੱਖ-ਵੱਖ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ ਦੀ ਅਪੀਲ ਕੀਤੀ।