ਪਿੰਡ ਮਿਆਦੀਆਂ ਦੀ ਜੰਮਪਲ ਹਾਕੀ ਖਿਡਾਰਨ ਗੁਰਜੀਤ ਕੌਰ ਨੂੰ ਮਿਲਿਆ ਅਤਿ ਵਸ਼ਿਸ਼ਟ ਰੇਲ ਸੇਵਾ ਪੁਰਸਕਾਰ
ਅਜਨਾਲਾ (ਅੰਮ੍ਰਿਤਸਰ), 22 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਲੇ ਸਰਹੱਦੀ ਪਿੰਡ ਮਿਆਦੀਆਂ ਦੀ ਜੰਮਪਲ ਭਾਰਤੀ ਮਹਿਲਾ ਹਾਕੀ ਟੀਮ ਵਿਚ ਪੰਜਾਬ ਦੀ ਇਕਲੌਤੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਜੋ ਕਿ ਇਸ ਸਮੇਂ ਦੇਸ਼ ਤੇ ਵਿਦੇਸ਼ ਵਿਚ ਹੋਣ ਵਾਲੇ ਹਾਕੀ ਮੁਕਾਬਲਿਆਂ ਵਿਚ ਭਾਗ ਲੈਣ ਤੋਂ ਇਲਾਵਾ ਭਾਰਤੀ ਰੇਲਵੇ ਵਿਚ ਵੀ ਸ਼ਲਾਘਾਯੋਗ ਸੇਵਾਵਾਂ ਨਿਭਾਅ ਰਹੀ ਹੈ, ਨੂੰ ਰੇਲਵੇ ਮੰਤਰੀ ਅਸ਼ਵਿਨੀ ਵੈਸ਼ਨਵ ਵਲੋਂ ਭਾਰਤੀ ਰੇਲਵੇ ਦੇ ਵੱਕਾਰੀ 'ਅਤਿ ਵਸ਼ਿਸ਼ਟ ਰੇਲ ਸੇਵਾ ਪੁਰਸਕਾਰ' ਨਾਲ ਨਿਵਾਜਿਆ ਗਿਆ।
ਭਾਰਤੀ ਰੇਲਵੇ ਵਲੋਂ ਨਵੀਂ ਦਿੱਲੀ ਵਿਖੇ ਕੱਲ੍ਹ ਕਰਵਾਏ 69ਵੇਂ ਰੇਲ ਸਪਤਾਹ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਰੇਲਵੇ ਮੰਤਰੀ ਅਸ਼ਵਿਨੀ ਵੈਸ਼ਨਵ ਵਲੋਂ ਭਾਰਤੀ ਮਹਿਲਾ ਹਾਕੀ ਟੀਮ ਤੋਂ ਇਲਾਵਾ ਰੇਲਵੇ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਨੂੰ ਪੁਰਸਕਾਰ ਦੇ ਕੇ ਅਜਨਾਲਾ ਖੇਤਰ ਸਮੇਤ ਸਮੁੱਚੇ ਪੰਜਾਬ ਦਾ ਮਾਣ ਵਧਾਇਆ ਹੈ।