ਪੀਲੀਭੀਤ ਐਨਕਾਊਂਟਰ: ਡੀ.ਜੀ.ਪੀ. ਗੌਰਵ ਯਾਦਵ ਵਲੋਂ ਵੱਡੇ ਖ਼ੁਲਾਸੇ
ਚੰਡੀਗੜ੍ਹ, 23 ਦਸੰਬਰ- ਪੀਲੀਭੀਤ ਮੁਕਾਬਲੇ ’ਤੇ, ਡੀਜੀਪੀ ਪੰਜਾਬ, ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਵਿਚ ਆਈ.ਐਸ.ਆਈ.ਐਸ. ਦੁਆਰਾ ਸਪਾਂਸਰ ਕੀਤੇ ਗਏ ਅੱਤਵਾਦ ਦੇ ਖਿਲਾਫ਼ ਇਕ ਵੱਡੀ ਸਫ਼ਲਤਾ ਵਿਚ, ਯੂ.ਪੀ. ਪੁਲਿਸ ਅਤੇ ਪੰਜਾਬ ਪੁਲਿਸ ਦੇ ਇਕ ਸਾਂਝੇ ਆਪ੍ਰੇਸ਼ਨ ਵਿਚ ਪੀਲੀਭੀਤ ਜ਼ਿਲ੍ਹੇ ਵਿਚ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜੇਡਐਫ) ਦੇ ਤਿੰਨ ਕਾਰਕੁਨਾਂ ਨਾਲ ਮੁਕਾਬਲਾ ਹੋਇਆ ਤੇ ਮੁਕਾਬਲੇ ਵਿਚ ਮਾਰੇ ਗਏ ਤਿੰਨ ਵਿਅਕਤੀਆਂ ਦੀ ਪਹਿਚਾਣ ਵਰਿੰਦਰ ਸਿੰਘ ਉਰਫ਼ ਰਵੀ, ਗੁਰਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਪ੍ਰਤਾਪ ਸਿੰਘ ਵਜੋਂ ਹੋਈ ਹੈ, ਜੋ ਕਿ ਪੁਲਿਸ ਚੌਕੀ ਬਖਸ਼ੀਵਾਲਾ ’ਤੇ ਹੋਏ ਗ੍ਰੇਨੇਡ ਹਮਲੇ ’ਚ ਸ਼ਾਮਿਲ ਸਨ। ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਸ ਮਾਡਿਊਲ ਨੂੰ ਕੇ.ਜੇਡ.ਐਫ਼. ਦੇ ਮੁਖੀ ਰਣਜੀਤ ਸਿੰਘ ਨੀਟਾ ਵਲੋਂ ਚਲਾਇਆ ਜਾ ਰਿਹਾ ਸੀ, ਜੋ ਕਿ ਪਾਕਿਸਤਾਨ ਸਥਿਤ ਹੈ ਅਤੇ ਉਹ ਮੁੱਖ ਰੂਪ ਵਿਚ ਜਸਵਿੰਦਰ ਸਿੰਘ ਮਨੂੰ ਦੁਆਰਾ ਸੰਚਾਲਿਤ ਕੀਤਾ ਜਾ ਰਿਹਾ ਸੀ, ਜੋ ਗ੍ਰੀਸ ਵਿਚ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਮਾਡਿਊਲ ਦੇ ਸਾਰੇ ਕਨੈਕਸ਼ਨਾਂ ਅਤੇ ਮੈਂਬਰਾਂ ਦਾ ਪਰਦਾਫਾਸ਼ ਕਰਨ ਲਈ ਜਾਂਚ ਚੱਲ ਰਹੀ ਹੈ, ਅਤੇ ਹੋਰ ਰਿਕਵਰੀ ਅਤੇ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।