ਡੱਲੇਵਾਲ ਦੀ ਸਿਹਤ ਨਾਲ ਹੋ ਰਿਹੈ ਖਿਲਵਾੜ- ਸੁਨੀਲ ਜਾਖੜ
ਚੰਡੀਗੜ੍ਹ, 23 ਦਸੰਬਰ- ਅੱਜ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਡੱਲੇਵਾਲ ਜੀ ਦੀ ਜਾਨ ਨਾਲ ਖਿਲਵਾੜ ਹੋ ਰਿਹਾ ਹੈ ਤੇ ਉਨ੍ਹਾਂ ਦੀ ਵਿਗੜ ਰਹੀ ਸਿਹਤ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਡੱਲੇਵਾਲ ਨੂੰ ਮਿਲਣ ਜਾ ਰਹੇ ਵਿਰੋਧੀ ਆਗੂਆਂ ’ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਕਿਸੇ ਨੂੰ ਵੀ ਉਨ੍ਹਾਂ ਦੀ ਕੋਈ ਚਿੰਤਾ ਨਹੀਂ ਹੈ ਤੇ ਨਾ ਹੀ ਕਿਸੇ ਆਗੂ ਨੇ ਉਨ੍ਹਾਂ ਨੂੰ ਮਰਨ ਵਰਤ ਖ਼ਤਮ ਕਰਨ ਲਈ ਨਹੀਂ ਕਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਡੱਲੇਵਾਲ ਜੀ ਦੀ ਜ਼ਿੰਦਗੀ ਬਹੁਤ ਕੀਮਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਾਰੇ ਉਨ੍ਹਾਂ ਦੀ ਜਾਨ ਬਚਾਉਣ ਵੱਲ ਧਿਆਨ ਦੇਣ ਤੇ ਆਗੂ ਸਿਰਫ਼ ਹਾਲ ਨਾ ਪੁੱਛਣ ਸਗੋਂ ਉਹ ਤੇ ਡੱਲੇਵਾਲ ਦੇ ਸਾਥੀ ਉਨ੍ਹਾਂ ਦਾ ਮਰਨ ਵਰਤ ਖ਼ਤਮ ਕਰਨ ਦੀ ਗੱਲ ਕਰਨ।