ਚੋਣਾਂ ਦੇ ਜੇਤੂ ਉਮੀਦਵਾਰਾਂ ਨੇ ਐਸ.ਡੀ.ਐਮ. ਭੁਲੱਥ ਤੋਂ ਕੀਤੇ ਜਿੱਤ ਦੇ ਸਰਟੀਫਿਕੇਟ ਹਾਸਲ
ਭੁਲੱਥ, (ਕਪੂਰਥਲਾ) , 23 ਦਸੰਬਰ (ਮਨਜੀਤ ਸਿੰਘ ਰਤਨ)- ਨਗਰ ਪੰਚਾਇਤ ਭੁਲੱਥ ਦੀਆਂ ਚੋਣਾਂ ਦੇ ਜੇਤੂ ਉਮੀਦਵਾਰਾਂ ਨੇ ਐਸ.ਡੀ.ਐਮ. ਭੁਲੱਥ ਡੈਵੀ ਗੋਇਲ ਪਾਸੋਂ ਜਿੱਤ ਦੇ ਸਰਟੀਫਿਕੇਟ ਹਾਸਲ ਕੀਤੇ। ਇਸ ਮੌਕੇ ਜੇਤੂ ਉਮੀਦਵਾਰਾਂ ਨੇ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰ੍ਹੇ ਉਤਰਣਗੇ ਅਤੇ ਵਿਕਾਸ ਦੇ ਕੰਮਾਂ ਨੂੰ ਤਰਜ਼ੀਹ ਦੇਣਗੇ।