ਨਾਂਦੇੜ ਪੁੱਜੇ ਰਾਹੁਲ ਗਾਂਧੀ
ਮਹਾਰਾਸ਼ਟਰ, 23 ਦਸੰਬਰ- ਕਾਂਗਰਸ ਦੇ ਸੰਸਦ ਮੈਂਬਰ ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਂਦੇੜ ਹਵਾਈ ਅੱਡੇ ’ਤੇ ਪੁੱਜੇ। ਇਸ ਮੌਕੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਾਨਾ ਪਟੋਲੇ ਸਮੇਤ ਕਾਂਗਰਸ ਨੇਤਾਵਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਹੁਲ ਗਾਂਧੀ ਮਹਾਰਾਸ਼ਟਰ ਦੇ ਹਿੰਸਾ ਪ੍ਰਭਾਵਿਤ ਪਰਭਣੀ ਦਾ ਦੌਰਾ ਕਰਨਗੇ ਅਤੇ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਨਗੇ।