ਨਗਰ ਪੰਚਾਇਤ ਬੇਗੋਵਾਲ ਦੇ ਜੇਤੂ ਉਮੀਦਵਾਰਾਂ ਨੇ ਰਿਟਰਨਿੰਗ ਅਫ਼ਸਰ ਤੋਂ ਸਰਟੀਫਿਕੇਟ ਕੀਤੇ ਹਾਸਲ
ਬੇਗੋਵਾਲ, (ਕਪੂਰਥਲਾ), 23 ਦਸੰਬਰ (ਸੁਖਜਿੰਦਰ ਸਿੰਘ)- ਬੀਤੇ ਦਿਨ ਨਗਰ ਪੰਚਾਇਤ ਦੀਆਂ ਹੋਈਆਂ ਚੋਣਾਂ ’ਚ 13 ਵਾਰਡਾਂ ਦੇ ਜੇਤੂ ਉਮੀਦਵਾਰਾਂ ਨੇ ਅੱਜ ਆਪਣੇ ਰਿਟਰਨਿੰਗ ਅਫ਼ਸਰ ਕਮ ਪ੍ਰਿੰਸੀਪਲ ਹਰਸ਼ ਕੁਮਾਰ ਤੋਂ ਸਰਟੀਫਿਕੇਟ ਪ੍ਰਾਪਤ ਕੀਤੇ। ਇਸ ਮੌਕੇ ਸਮੂਹ ਕੌਂਸਲਰਾਂ ਨੇ ਕਿਹਾ ਕਿ ਉਹ ਨਗਰ ਪੰਚਾਇਤ ਦੇ ਵਿਕਾਸ ਕਾਰਜਾਂ ਲਈ ਪੂਰਨ ਤੌਰ ’ਤੇ ਯਤਨਸ਼ੀਲ ਰਹਿਣਗੇ।