ਸ੍ਰੀ ਮੁਕਤਸਰ ਸਾਹਿਬ 'ਚ ਹੋਈ ਬਾਰਿਸ਼ ਕਣਕ ਲਈ ਲਾਹੇਵੰਦ ਸਾਬਤ ਹੋਵੇਗੀ
ਸ੍ਰੀ ਮੁਕਤਸਰ ਸਾਹਿਬ, 23 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਬਾਰਿਸ਼ ਹੋਈ ਅਤੇ ਹਵਾਵਾਂ ਚੱਲਦੀਆਂ ਰਹੀਆਂ, ਜਿਸ ਕਾਰਨ ਠੰਡ ਨੇ ਜ਼ੋਰ ਫੜਿਆ। ਇਹ ਬਾਰਿਸ਼ ਕਣਕ ਦੀ ਫਸਲ ਲਈ ਲਾਹੇਵੰਦ ਮੰਨੀ ਜਾ ਰਹੀ ਹੈ ਕਿਉਂਕਿ ਬਾਰਿਸ਼ ਕਾਰਨ ਇਹ ਕੋਰੇ ਦੀ ਮਾਰ ਤੋਂ ਬਚੇਗੀ।