ਰੈਵੇਨਿਊ ਪਟਵਾਰ ਯੂਨੀਅਨ ਕਪੂਰਥਲਾ ਵਲੋਂ ਡੱਲੇਵਾਲ ਦੀ ਹਮਾਇਤ 'ਚ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ
ਸੁਲਤਾਨਪੁਰ ਲੋਧੀ, 23 ਦਸੰਬਰ (ਜਗਮੋਹਣ ਸਿੰਘ ਥਿੰਦ)-ਕਿਸਾਨੀ ਮੰਗਾਂ ਦੇ ਹੱਕ ਵਿਚ ਸ਼ੰਭੂ ਬੈਰੀਅਰ ਉਤੇ ਭੁੱਖ ਹੜਤਾਲ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿਚ ਅੱਜ ਰੈਵੇਨਿਊ ਪਟਵਾਰ ਯੂਨੀਅਨ ਕਪੂਰਥਲਾ ਵਲੋਂ ਪ੍ਰਧਾਨ ਅਮਰਬੀਰ ਸਿੰਘ ਸਭਰਾ ਦੀ ਅਗਵਾਈ ਹੇਠ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਮਰਬੀਰ ਸਿੰਘ ਸਭਰਾ ਅਤੇ ਸੂਬਾਈ ਆਗੂ ਪਟਵਾਰੀ ਸੁਖਜੀਤ ਸਿੰਘ ਗੋਇੰਦਵਾਲ ਸਾਹਿਬ, ਸੁਲਤਾਨਪੁਰ ਲੋਧੀ ਤੋਂ ਪ੍ਰਧਾਨ ਸੁਖਦੇਵ ਸਿੰਘ ਨੇ ਦੱਸਿਆ ਕਿ ਡੱਲੇਵਾਲ ਪਿਛਲੇ 25 ਦਿਨਾਂ ਤੋਂ ਭੁੱਖ ਹੜਤਾਲ ਉਤੇ ਬੈਠੇ ਹਨ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਹੈ ਪਰ ਕੇਂਦਰ ਸਰਕਾਰ ਦੇ ਸਿਰ ਉਤੇ ਜੂੰ ਨਹੀਂ ਸਰਕ ਰਹੀ।