JALANDHAR WEATHER

ਕਿਸਾਨਾਂ ਨੇ ਡੱਲੇਵਾਲ ਦੇ ਹੱਕ 'ਚ ਰਾਸ਼ਟਰਪਤੀ ਨੂੰ ਭੇਜਿਆ ਮੰਗ-ਪੱਤਰ

ਕਰਨਾਲ (ਹਰਿਆਣਾ), 23 ਦਸੰਬਰ (ਗੁਰਮੀਤ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਮੰਗਾਂ ਦੀ ਹਮਾਇਤ ਵਿਚ ਅੱਜ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਸੌਂਪਿਆ। ਇਸ ਤੋਂ ਪਹਿਲਾਂ ਦੀਨਬੰਧੂ ਸਰ ਛੋਟੂ ਰਾਮ ਕਿਸਾਨ ਭਵਨ ਵਿਖੇ ਕਿਸਾਨ ਦਿਵਸ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਬੀ.ਕੇ.ਯੂ. ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਘੁੰਮਣ ਨੇ ਕੀਤੀ। ਮੰਗ-ਪੱਤਰ ਰਾਹੀਂ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਦੀਆਂ ਮੁੱਖ ਮੰਗਾਂ 'ਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾਵੇ, ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ 'ਤੇ ਅੱਥਰੂ ਗੈਸ ਨਹੀਂ ਛੱਡੀ ਜਾਵੇ, ਗੌਤਮ ਬੁੱਧ ਨਗਰ ਦੀ ਲੁਕਸਰ ਜੇਲ੍ਹ ਵਿਚ ਬੰਦ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ। ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਤੁਰੰਤ ਵਿਚਾਰ-ਵਟਾਂਦਰਾ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਘੁੰਮਣ, ਸੂਬਾ ਸੰਗਠਨ ਮੰਤਰੀ ਸ਼ਿਆਮ ਮਾਨ, ਕੌਰ ਕਮੇਟੀ ਪ੍ਰਧਾਨ ਯਸ਼ਪਾਲ ਰਾਣਾ, ਉੱਤਰੀ ਹਰਿਆਣਾ ਦੇ ਇੰਚਾਰਜ ਮਹਿਤਾਬ ਕਾਦੀਆਂ ਆਦਿ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ