ਰਾਜਾ ਵੜਿੰਗ, ਬਲਵੀਰ ਸਿੰਘ ਸਿੱਧੂ ਤੇ ਬਸਪਾ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ
ਚੰਡੀਗੜ੍ਹ, 24 ਦਸੰਬਰ- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਮੁਹਾਲੀ ਅੱਗੇ ਧਰਨਾ ਦਿੱਤਾ ਗਿਆ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਇਸੇ ਤਰ੍ਹਾਂ ਹੀ ਬਹੁਜਨ ਸਮਾਜ ਪਾਰਟੀ ਵਲੋਂ ਡੀ.ਸੀ. ਦਫ਼ਤਰ ਮੁਹਾਲੀ ਅੱਗੇ ਧਰਨਾ ਦਿੱਤਾ ਗਿਆ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ।