JALANDHAR WEATHER

ਲੁਧਿਆਣਾ ਨਗਰ ਨਿਗਮ ਵਿਚ ਭਾਜਪਾ ਤੇ ਕਾਂਗਰਸ ਦੇ ਸਮਝੌਤੇ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ- ਬਿੱਟੂ

ਲੁਧਿਆਣਾ, 24 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਲੁਧਿਆਣਾ ਨਗਰ ਨਿਗਮ ਵਿਚ ਭਾਜਪਾ ਅਤੇ ਕਾਂਗਰਸ ਵਿਚ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਾਡਾ ਟੀਚਾ ਕਾਂਗਰਸ ਮੁਕਤ ਭਾਰਤ ਹੈ ਅਤੇ ਕਾਂਗਰਸ ਦਾ ਸਮਰਥਨ ਕਰਨਾ ਸਾਡੇ ਸਿਧਾਂਤਾਂ ਦੇ ਵਿਰੁੱਧ ਹੈ। ਬਾਬਾ ਸਾਹਿਬ ਅੰਬੇਦਕਰ‌ ਜੀ ਦੀ ਦੁਸ਼ਮਣ ਕਾਂਗਰਸ ਪਾਰਟੀ ਨਾਲ ਭਾਜਪਾ ਦਾ ਲੁਧਿਆਣਾ ਤਾਂ ਕੀ, ਪੂਰੇ ਭਾਰਤ ਵਿਚ ਕਦੇ ਕਿਥੇ ਵੀ ਸਮਝੌਤਾ ਨਹੀਂ ਹੋਵੇਗਾ। ਇਸ ਸੰਬੰਧੀ ਚੱਲ ਰਹੇ ਵਿਵਾਦਾਂ ਅਤੇ ਮੀਡੀਆ ਦੀਆਂ ਅਟਕਲਾਂ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ। ਬਿੱਟੂ ਨੇ ਇਸ ਨੂੰ ਆਪਣੇ ਐਕਸ ਹੈਂਡਲਰ ’ਤੇ ਵੀ ਲਿਖਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ