ਸ੍ਰੀ ਮੁਕਤਸਰ ਸਾਹਿਬ ਵਿਚ ਕਾਂਗਰਸ ਪਾਰਟੀ ਵਲੋਂ ਡਾ. ਅੰਬੇਡਕਰ ਸੰਬੰਧੀ ਟਿੱਪਣੀਆਂ ਨੂੰ ਲੈ ਕੇ ਰੋਸ ਮਾਰਚ
ਸ੍ਰੀ ਮੁਕਤਸਰ ਸਾਹਿਬ, 24 ਦਸੰਬਰ (ਰਣਜੀਤ ਸਿੰਘ ਢਿੱਲੋਂ)- ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਕੇਂਦਰੀ ਗ੍ਰਹਿ ਮੰਤਰੀ ਵਲੋਂ ਕੀਤੀਆਂ ਗਈਆਂ ਟਿੱਪਣੀਆਂ ਦੇ ਰੋਸ ਵਜੋਂ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਰੈਡ ਕ੍ਰਾਸ ਭਵਨ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਉਪਰੰਤ ਦੇਸ਼ ਦੀ ਰਾਸ਼ਟਰਪਤੀ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ ਹੈ ਅਤੇ ਅਜਿਹੀਆਂ ਟਿੱਪਣੀਆਂ ਕਰਨ ਲਈ ਮਾਫ਼ੀ ਮੰਗਣ ਦੀ ਮੰਗ ਕੀਤੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਸਾਬਕਾ ਵਿਧਾਇਕਾ ਰੁਪਿੰਦਰ ਕੌਰ ਰੂਬੀ, ਜਗਪਾਲ ਸਿੰਘ ਅਬੁਲਖੁਰਾਣਾ, ਸ਼ਰਨਜੀਤ ਸਿੰਘ ਸੰਧੂ, ਗੁਰਪ੍ਰੀਤ ਸਿੰਘ ਰੋਮਾਣਾ ਸਮੇਤ ਹੋਰ ਆਗੂ ਤੇ ਵਰਕਰ ਮੌਜੂਦ ਸਨ।