ਜਨਵਰੀ ਦੇ ਪਹਿਲੇ ਹਫ਼ਤੇ ਰਾਸ਼ਟਰਪਤੀ ਨਾਲ ਕਰਾਂਗੇ ਮੁਲਾਕਾਤ- ਸੰਯੁਕਤ ਕਿਸਾਨ ਮੋਰਚਾ
ਚੰਡੀਗੜ੍ਹ, 24 ਦਸੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਕਿਸਾਨ ਭਵਨ ਵਿਖੇ ਸਮਾਪਤ ਹੋ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਅਸੀਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਪ੍ਰਤੀ ਚਿੰਤਤ ਹਾਂ ਤੇ ਇਸ ਸੰਬੰਧੀ ਫੈਸਲਾ ਕੀਤਾ ਗਿਆ ਹੈ ਕਿ ਜਨਵਰੀ ਦੇ ਪਹਿਲੇ ਹਫ਼ਤੇ ਰਾਸ਼ਟਰਪਤੀ ਨੂੰ ਮਿਲਿਆ ਜਾਵੇ ਜਾਂ ਫਿਰ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਗੱਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਇਹ ਗੱਲ ਸਪਸ਼ਟ ਹੋ ਗਈ ਹੈ ਕਿ ਫਿਲਹਾਲ ਸੰਯੁਕਤ ਕਿਸਾਨ ਮੋਰਚੇ ਵਲੋਂ ਖਨੌਰੀ ਬਾਰਡਰ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿਚ ਕੋਈ ਫੈਸਲਾ ਨਹੀਂ ਲਿਆ ਗਿਆ।