JALANDHAR WEATHER

ਕਾਂਗਰਸ ਨੇ ਚੋਣਾਂ ਨਾਲ ਸੰਬੰਧਿਤ ਇਲੈਕਟ੍ਰਾਨਿਕ ਦਸਤਾਵੇਜ਼ਾਂ ਨੂੰ ਜਨਤਕ ਕਰਨ ਤੋਂ ਰੋਕਣ ਦੇ ਨਿਯਮ ਨੂੰ ਦਿੱਤੀ ਚੁਣੌਤੀ

ਨਵੀਂ ਦਿੱਲੀ, 24 ਦਸੰਬਰ- ਕਾਂਗਰਸ ਨੇ ਅੱਜ ਸੁਪਰੀਮ ਕੋਰਟ ਵਿਚ ਚੋਣਾਂ ਨਾਲ ਸੰਬੰਧਿਤ ਇਲੈਕਟ੍ਰਾਨਿਕ ਦਸਤਾਵੇਜ਼ਾਂ ਨੂੰ ਜਨਤਕ ਕਰਨ ਤੋਂ ਰੋਕਣ ਦੇ ਨਿਯਮ ਨੂੰ ਚੁਣੌਤੀ ਦਿੱਤੀ ਹੈ। 20 ਦਸੰਬਰ ਨੂੰ ਕੇਂਦਰ ਸਰਕਾਰ ਨੇ ਕੁਝ ਇਲੈਕਟ੍ਰਾਨਿਕ ਦਸਤਾਵੇਜ਼ਾਂ ਜਿਵੇਂ ਕਿ ਪੋਲਿੰਗ ਸਟੇਸ਼ਨਾਂ ਦੇ ਸੀ.ਸੀ.ਟੀ.ਵੀ., ਵੈਬਕਾਸਟਿੰਗ ਫੁਟੇਜ ਅਤੇ ਉਮੀਦਵਾਰਾਂ ਦੀਆਂ ਵੀਡੀਓ ਰਿਕਾਰਡਿੰਗਾਂ ਨੂੰ ਜਨਤਕ ਕਰਨ ਤੋਂ ਰੋਕਣ ਲਈ ਚੋਣ ਨਿਯਮਾਂ ਵਿਚ ਬਦਲਾਅ ਕੀਤਾ ਸੀ। ਪਟੀਸ਼ਨ ’ਤੇ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਅਜਿਹੇ ਮਹੱਤਵਪੂਰਨ ਕਾਨੂੰਨ (ਚੋਣ ਸੰਚਾਲਨ ਨਿਯਮ, 1961) ’ਚ ਇਕਪਾਸੜ ਸੋਧ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਨਿਯਮਾਂ ’ਚ ਬਦਲਾਅ ਤੋਂ ਬਾਅਦ ਵੀ 21 ਦਸੰਬਰ ਨੂੰ ਉਨ੍ਹਾਂ ਨੇ ਸਵਾਲ ਕੀਤਾ ਸੀ ਕਿ ਚੋਣ ਕਮਿਸ਼ਨ ਪਾਰਦਰਸ਼ਤਾ ਤੋਂ ਇੰਨਾ ਡਰਦਾ ਕਿਉਂ ਹੈ। ਕਮਿਸ਼ਨ ਦੇ ਇਸ ਕਦਮ ਨੂੰ ਜਲਦੀ ਹੀ ਕਾਨੂੰਨੀ ਤੌਰ ’ਤੇ ਚੁਣੌਤੀ ਦਿੱਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ