ਅਟਲ ਬਿਹਾਰੀ ਵਾਜਪਈ ਜੀ ਹਮੇਸ਼ਾ ਲੋਕਾਂ ਨੂੰ ਕਰਦੇ ਰਹੇ ਹਨ ਪ੍ਰੇਰਿਤ- ਪ੍ਰਧਾਨ ਮੰਤਰੀ
ਨਵੀਂ ਦਿੱਲੀ, 25 ਦਸੰਬਰ- ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ 100ਵੀਂ ਜਯੰਤੀ ’ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਇਕ ਅਜਿਹੇ ਰਾਜਨੇਤਾ ਦੇ ਰੂਪ ਵਿਚ ਉੱਚੇ ਖੜ੍ਹੇ ਹਨ, ਜੋ ਅਣਗਿਣਤ ਲੋਕਾਂ ਨੂੰ ਪ੍ਰੇਰਿਤ ਕਰਦੇ ਰਹੇ ਹਨ, ਆਓ ਅਸੀਂ ਉਨ੍ਹਾਂ ਦੇ ਆਦਰਸ਼ਾਂ ਨੂੰ ਸਾਕਾਰ ਕਰਨ ਅਤੇ ਭਾਰਤ ਲਈ ਉਨ੍ਹਾਂ ਦੇ ਵਿਜ਼ਨ ਨੂੰ ਪੂਰਾ ਕਰਨ ਲਈ ਆਪਣੇ ਆਪ ਨੂੰ ਮੁੜ ਸਮਰਪਿਤ ਕਰੀਏ।