JALANDHAR WEATHER

ਡਾ. ਓਬਰਾਏ ਦੇ ਯਤਨਾਂ ਸਦਕਾ 25 ਦਿਨਾਂ ਬਾਅਦ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਪੁੱਜੀ

ਰਾਜਾਸਾਂਸੀ (ਅੰਮ੍ਰਿਤਸਰ), 25 ਦਸੰਬਰ (ਹਰਦੀਪ ਸਿੰਘ ਖੀਵਾ)-ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਸਹਿਯੋਗ ਸਦਕਾ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕੋਟ ਮੰਜਲਸ ਨਾਲ ਸਬੰਧਤ 39 ਸਾਲਾ ਮਨਦੀਪ ਸਿੰਘ ਪੁੱਤਰ ਸਤਨਾਮ ਸਿੰਘ ਦਾ ਮ੍ਰਿਤਕ ਸਰੀਰ ਮੌਤ ਤੋਂ ਕਰੀਬ 25 ਦਿਨਾਂ ਬਾਅਦ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਿਆ। ਮ੍ਰਿਤਕ ਸਰੀਰ ਸਰਬੱਤ ਦਾ ਭਲਾ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵਲੋਂ ਪ੍ਰਾਪਤ ਕਰਕੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਮਨਦੀਪ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕੁਝ ਸਾਲ ਪਹਿਲਾਂ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਕੰਮਕਾਜ ਲਈ ਆਇਆ ਸੀ ਅਤੇ ਅਜੇ ਬੀਤੀ 22 ਨਵੰਬਰ ਨੂੰ ਹੀ ਉਹ ਆਪਣੇ ਪਰਿਵਾਰ ਨੂੰ ਮਿਲ ਕੇ ਵਾਪਸ ਆਇਆ ਸੀ ਕਿ ਦੁਬਈ ਪਹੁੰਚਣ ਤੋਂ ਕੁਝ ਦਿਨਾਂ ਬਾਅਦ 1 ਦਸੰਬਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਨਾਲ ਉਸ ਦੀ ਮੌਤ ਹੋ ਗਈ। ਉਪਰੰਤ ਭਾਰਤੀ ਦੂਤਾਵਾਸ ਦੀ ਮਦਦ ਨਾਲ ਉਨ੍ਹਾਂ ਆਪਣੇ ਨਿੱਜੀ ਸਹਾਇਕ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਸਾਰੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾ ਕੇ ਅੱਜ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਪਹੁੰਚਾਇਆ। ਡਾ. ਓਬਰਾਏ ਨੇ ਇਥੇ ਇਹ ਵੀ ਸਪੱਸ਼ਟ ਕੀਤਾ ਕਿ ਮਨਦੀਪ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਪਰਿਵਾਰ ਵਲੋਂ ਹੀ ਕੀਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ