ਅਮਨ ਅਰੋੜਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਵਫ਼ਦ ਖਨੌਰੀ ਸਰਹੱਦ 'ਤੇ ਡੱਲੇਵਾਲ ਨੂੰ ਮਿਲਿਆ
ਖਨੌਰੀ (ਸੰਗਰੂਰ), 25 ਦਸੰਬਰ (ਬਲਵਿੰਦਰ ਸਿੰਘ ਥਿੰਦ)-ਖਨੌਰੀ ਸਰਹੱਦ ਉਤੇ ਪਿਛਲੇ ਇਕ ਮਹੀਨੇ ਤੋਂ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਲਈ ਅੱਜ ਦੇਰ ਸ਼ਾਮ ਪੰਜਾਬ ਸਰਕਾਰ ਦਾ ਇਕ ਵਫ਼ਦ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਮੋਰਚੇ ਵਿਚ ਪਹੁੰਚਿਆ। ਇਸ ਵਫਦ ਵਿਚ ਅਮਨ ਅਰੋੜਾ ਤੋਂ ਇਲਾਵਾ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ, ਕੁਲਦੀਪ ਸਿੰਘ ਧਾਲੀਵਾਲ ਸ਼ਾਮਿਲ ਸਨ। 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਪੰਜਾਬ ਸਰਕਾਰ ਦੇ ਵਫਦ ਸਮੇਤ ਖਨੌਰੀ ਸਰਹੱਦ 'ਤੇ ਡੱਲੇਵਾਲ ਨੂੰ ਮਿਲੇ।