ਅੱਜ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਤੇ ਕੁਰਬਾਨੀ ਨੂੰ ਕਰਦੇ ਹਾਂ ਯਾਦ- ਪ੍ਰਧਾਨ ਮੰਤਰੀ
ਨਵੀਂ ਦਿੱਲੀ, 26 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਅੱਜ ਵੀਰ ਬਾਲ ਦਿਵਸ ’ਤੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਦੇ ਹਾਂ। ਛੋਟੀ ਉਮਰ ਵਿਚ, ਉਹ ਆਪਣੇ ਵਿਸ਼ਵਾਸ ਅਤੇ ਸਿਧਾਂਤਾਂ ’ਤੇ ਦ੍ਰਿੜ ਰਹੇ ਤੇ ਆਪਣੀ ਹਿੰਮਤ ਨਾਲ ਪੀੜ੍ਹੀਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਦੀ ਕੁਰਬਾਨੀ, ਉਨ੍ਹਾਂ ਦੀ ਬਹਾਦਰੀ ਅਤੇ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਦੀ ਚਮਕਦੀ ਮਿਸਾਲ ਹੈ। ਅਸੀਂ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦੇ ਹਾਂ।