ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਜਾਇਆ ਨਗਰ ਕੀਰਤਨ
ਮਮਦੋਟ/ਫਿਰੋਜ਼ਪੁਰ, 26 ਦਸੰਬਰ (ਸੁਖਦੇਵ ਸਿੰਘ ਸੰਗਮ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਮਮਦੋਟ ਦੇ ਗੁਰਦੁਆਰਾ ਸਿੰਘ ਸਭਾ ਤੋਂ ਵਿਸ਼ੇਸ਼ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਇਹ ਨਗਰ ਕੀਰਤਨ ਮਮਦੋਟ ਤੋਂ ਚੱਲ ਕੇ ਵੱਖ-ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਪਹੁੰਚਣ ਉਪਰੰਤ ਵਾਪਸ ਸ਼ਾਮ ਨੂੰ ਮਮਦੋਟ ਆ ਕੇ ਸਮਾਪਤ ਹੋਵੇਗਾ।