JALANDHAR WEATHER

ਲੋਪੋਕੇ ਪੁਲਿਸ ਵਲੋਂ ਪਿਸਟਲ ਸਮੇਤ 2 ਕਾਬੂ

ਚੋਗਾਵਾਂ, (ਅੰਮ੍ਰਿਤਸਰ), 26 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਡੀ.ਐਸ.ਪੀ. ਅਟਾਰੀ ਦੀ ਨਿਗਰਾਨੀ ਹੇਠ ਸਮਾਜ ਵਿਰੋਧੀ ਅਨਸਰਾਂ ਖਿਲਾਫ ਕਾਰਵਾਈ ਕਰਦਿਆਂ ਥਾਣਾ ਲੋਪੋਕੇ ਪੁਲਿਸ ਵਲੋਂ  ਇਕ ਪਿਸਟਲ 9 ਐਮ.ਐਮ. , 2 ਮੋਬਾਇਲ ਅਤੇ ਇਕ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦੀ ਖਬਰ ਸਾਹਮਣੇ ਆਈ ਹੈ। ਥਾਣਾ ਲੋਪੋਕੇ ਦੀ ਪੁਲਿਸ ਵਲੋਂ ਦੋਸ਼ੀ ਬਿਕਰਮਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਅਤੇ ਦਲੇਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀਆਨ ਗਾਗਰਮੱਲ ਨੂੰ ਗ੍ਰਿਫਤਾਰ ਕਰਕੇ ਧਾਰਾ 25/54/59 ਆਰਮਜ਼ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਦੋਸ਼ੀਆਂ ਦੇ ਫੋਰਵਰਡ ਤੇ ਬੈਕਵਰਡ ਲਿੰਕਾਂ ਨੂੰ ਖੰਘਾਲਿਆ ਜਾ ਰਿਹਾ ਹੈ, ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ