ਕਿਸਾਨ ਜਥੇਬੰਦੀਆਂ ਵਲੋਂ ਬੰਦ ਦਾ ਐਲਾਨ
ਖਨੌਰੀ, 26 ਦਸੰਬਰ- ਪੰਜਾਬ ਬੰਦ ਨੂੰ ਲੈ ਕੇ ਅੱਜ ਖਨੌਰੀ ਬਾਰਡਰ ’ਤੇ ਕਿਸਾਨ ਜਥੇਬੰਦੀਆਂ ਦੀ ਇਕ ਮੀਟਿੰਗ ਹੋਈ। ਇਸ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਤੇ ਸਰਕਾਰਾਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਬਿਲਕੁੱਲ ਵੀ ਗੰਭੀਰ ਨਹੀਂ ਹਨ। ਉਨ੍ਹਾਂ ਐਲਾਨ ਕਰਦੇ ਹੋਏ ਕਿਹਾ ਕਿ ਸੋਮਵਾਰ ਨੂੰ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਅਦਾਰੇ ਬੰਦ ਰਖਾਂਗੇ ਤੇ ਇਸ ਲਈ ਸਾਨੂੰ ਸਾਰੀਆਂ ਮੁਲਾਜ਼ਮ ਯੂਨੀਅਨਾਂ ਤੇ ਹੋਰ ਜਥੇਬੰਦੀਆਂ ਵਲੋਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਬੰਦ ਸੰਬੰਧੀ ਹਰ ਪਿੰਡ ਵਿਚ ਐਲਾਨ ਕੀਤਾ ਜਾਵੇ।