ਕੇਂਦਰੀ ਜੇਲ ਗੁਰਦਾਸਪੁਰ ਵਿਖੇ ਹਵਾਲਾਤੀਆਂ ਦੇ ਦੋ ਗੁੱਟਾਂ 'ਚ ਹੋਈ ਲੜਾਈ
ਗੁਰਦਾਸਪੁਰ, 26 ਦਸੰਬਰ (ਚੱਕਰਾਜਾ)-ਕੇਂਦਰੀ ਜੇਲ ਗੁਰਦਾਸਪੁਰ ਵਿਖੇ ਅੱਜ ਸਵੇਰੇ 11 ਵਜੇ ਦੇ ਕਰੀਬ ਹਵਾਲਾਤੀਆਂ ਦੇ ਦੋ ਗੁੱਟਾਂ ਵਿਚਕਾਰ ਲੜਾਈ ਹੋ ਗਈ। ਇਸ ਦੌਰਾਨ ਇਕ ਹਵਾਲਾਤੀ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ ਲਈ ਲਿਜਾਇਆ ਗਿਆ। ਜਦੋਂਕਿ ਪੁਲਿਸ ਇਸ ਮਾਮਲੇ ਦੀ ਜਾਂਚ ਵਿਚ ਜੁੱਟੀ ਹੋਈ ਹੈ।