ਸੀ.ਆਈ.ਏ. ਸਟਾਫ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਗੁਰੂਹਰਸਹਾਏ (ਫਿਰੋਜ਼ਪੁਰ), 26 ਦਸੰਬਰ (ਕਪਿਲ ਕੰਧਾਰੀ)-ਸੀ.ਆਈ.ਏ. ਸਟਾਫ ਫਿਰੋਜ਼ਪੁਰ ਵਲੋਂ ਕਾਰਵਾਈ ਕਰਦੇ ਹੋਏ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 400 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਸੁਖਬੀਰ ਸਿੰਘ ਸੀ.ਆਈ.ਏ. ਸਟਾਫ ਫਿਰੋਜ਼ਪੁਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਜੋਗਿੰਦਰ ਸਿੰਘ ਵਾਸੀ ਚੱਕ ਪੰਜੇ ਕੇ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਵੀ ਉਹ ਆਪਣੇ ਕੋਲ ਭਾਰੀ ਮਾਤਰਾ ਵਿਚ ਹੈਰੋਇਨ ਲੈ ਕੇ ਮੋਟਰਸਾਈਕਲ ਉਤੇ ਸਵਾਰ ਹੋ ਕੇ ਗੁਰੂਹਰਸਹਾਏ ਦੀ ਤਰਫੋਂ ਇਧਰ ਨੂੰ ਆ ਰਿਹਾ, ਜੇਕਰ ਨਾਕਾਬੰਦੀ ਕਰਕੇ ਉਸਨੂੰ ਕਾਬੂ ਕੀਤਾ ਜਾਵੇ ਤਾਂ ਉਸ ਪਾਸੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਹੋ ਸਕਦੀ ਹੈ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਕਾਬੂ ਕਰਕੇ ਉਸ ਪਾਸੋਂ 400 ਗ੍ਰਾਮ ਹੈਰੋਇਨ, ਇਕ ਮੋਬਾਈਲ ਫੋਨ ਅਤੇ ਮੋਟਰਸਾਈਕਲ ਬਰਾਮਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।