JALANDHAR WEATHER

ਸ੍ਰੀ ਫਤਿਹਗੜ੍ਹ ਸਾਹਿਬ ਦੇ ਸਾਲਾਨਾ ਸਮਾਗਮਾਂ ਨੂੰ ਸਮਰਪਿਤ ਲਗਾਏ ਲੰਗਰ

ਖਰੜ (ਮੋਹਾਲੀ), 26 ਦਸੰਬਰ (ਤਰਸੇਮ ਸਿੰਘ ਜੰਡਪੁਰੀ)-ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਛੋਟੇ ਸਪੁੱਤਰਾਂ, ਮਾਤਾ ਗੁਜਰ ਕੌਰ ਅਤੇ ਹੋਰ ਸਿੰਘਾਂ ਜਿਨ੍ਹਾਂ ਨੇ ਸਿੱਖ ਕੌਮ ਲਈ ਕੁਰਬਾਨੀਆਂ ਦਿੱਤੀਆਂ ਹਨ, ਸਬੰਧੀ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਉਤੇ ਚੱਲ ਰਹੇ ਸਾਲਾਨਾ ਸ਼ਹੀਦੀ ਸਮਾਗਮਾਂ ਨੂੰ ਲੈ ਕੇ ਅੱਜ ਖਰੜ ਦੀਆਂ ਸੰਗਤਾਂ ਵਲੋਂ ਵੱਖ-ਵੱਖ ਜਗ੍ਹਾ ਉਤੇ ਲੰਗਰ ਲਗਾਏ ਗਏ ਅਤੇ ਪਿੰਡ ਭਾਗੋ ਮਾਜਰਾ ਦੇ ਨੌਜਵਾਨਾਂ ਵਲੋਂ ਦਸਤਾਰ ਮੁਕਾਬਲੇ ਕਰਵਾਏ ਗਏ। ਜਾਣਕਾਰੀ ਦਿੰਦਿਆਂ ਹਰਿੰਦਰ ਸਿੰਘ ਹਿੰਦਾ ਤੇ ਹੋਰਨਾਂ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਪੁੱਤਰਾਂ ਦੇ ਸਾਲਾਨਾ ਸਮਾਗਮਾਂ ਨੂੰ ਲੈ ਕੇ ਹਰ ਸਾਲ ਸ੍ਰੀ ਅਖੰਡ ਪਾਠ ਕਰਵਾਏ ਜਾਂਦੇ ਹਨ ਜਿਨ੍ਹਾਂ ਦੇ ਕੱਲ ਭੋਗ ਪੈਣੇ ਹਨ। ਉਨ੍ਹਾਂ ਕਿਹਾ ਕਿ ਅੱਜ ਨੌਜਵਾਨਾਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ। ਦਸਤਾਰ ਮੁਕਾਬਲਿਆਂ ਵਿਚ ਪਹਿਲੇ, ਦੂਜੇ ਅਤੇ ਤੀਜੇ ਨੰਬਰ ਉਤੇ ਆਉਣ ਵਾਲੇ ਨੌਜਵਾਨਾਂ ਨੂੰ ਇਨਾਮ ਦਿੱਤੇ ਗਏ ਅਤੇ ਹੋਰ ਵੀ ਇਸ ਸਮਾਗਮ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਤਹਿਸੀਲ ਕੰਪਲੈਕਸ ਦੇ ਸਾਹਮਣੇ ਵੀ ਲੰਗਰ ਲਗਾਏ ਗਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ