ਨਹਿਰ ਵਿਚੋਂ ਮਿਲੀ ਲਾਸ਼
ਰਾਮਾ ਮੰਡੀ, 26 ਦਸੰਬਰ (ਗੁਰਪ੍ਰੀਤ ਸਿੰਘ ਅਰੋੜਾ)-ਇਥੋਂ ਨੇੜਲੇ ਪਿੰਡ ਬਖਤੂ ਦੀ ਨਹਿਰ ਵਿਚ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਹੈ। ਸੂਚਨਾ ਮਿਲਣ ਉਤੇ ਤੁਰੰਤ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬੋਬੀ ਲਹਿਰੀ, ਕਾਲਾ ਬੰਗੀ, ਰਿੰਕਾ ਮਿਸਤਰੀ ਅਤੇ ਅਸ਼ੋਕ ਜਜਲ ਐਂਬੂਲੈਂਸ ਲੈ ਕੇ ਪਹੁੰਚੇ ਅਤੇ ਲਾਸ਼ ਨੂੰ ਪੁਲਿਸ ਦੀ ਹਾਜ਼ਰੀ ਵਿਚ ਨਹਿਰ ਵਿਚੋਂ ਬਾਹਰ ਕੱਢਿਆ। ਲਾਸ਼ ਜ਼ਿਆਦਾ ਪੁਰਾਣੀ ਅਤੇ ਗਲੀ-ਸੜੀ ਹੋਣ ਕਾਰਨ ਪਛਾਣ ਨਹੀਂ ਹੋ ਸਕੀ। ਪੁਲਿਸ ਦੁਆਰਾ ਕਾਰਵਾਈ ਕਰਨ ਤੋਂ ਬਾਅਦ ਲਾਸ਼ ਨੂੰ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿਖੇ 72 ਘੰਟਿਆਂ ਲਈ ਮੋਰਚਰੀ ਵਿਚ ਰੱਖ ਦਿੱਤਾ ਹੈ।