ਉਪ ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ, 26 ਦਸੰਬਰ - ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਟਵੀਟ ਕੀਤਾ ਕਿ ਡਾ. ਮਨਮੋਹਨ ਸਿੰਘ ਜੀ ਦੇ ਦਿਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਦੇ ਆਰਥਿਕ ਦ੍ਰਿਸ਼ ਨੂੰ ਬਦਲਣ ਵਾਲੇ ਉੱਘੇ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ ਨੇ ਭਾਰਤ ਦੇ ਆਰਥਿਕ ਵਿਕਾਸ ਅਤੇ ਖੁਸ਼ਹਾਲੀ ਦੇ ਨਵੇਂ ਰਾਹ ਖੋਲ੍ਹੇ।