ਭਾਰਤੀ ਕ੍ਰਿਕਟ ਟੀਮ ਦੀ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ
ਮੈਲਬੌਰਨ, 27 ਦਸੰਬਰ- ਭਾਰਤੀ ਟੀਮ ਨੇ ਵੀ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਮੈਲਬੌਰਨ ’ਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਜਾ ਰਹੇ ਬਾਰਡਰ-ਗਾਵਸਕਰ ਟਰਾਫ਼ੀ 2024-25 ਦੇ ਚੌਥੇ ਮੈਚ ਦੇ ਦੂਜੇ ਦਿਨ ਦੀ ਸ਼ੁਰੂਆਤ ਦੇ ਨਾਲ ਹੀ ਭਾਰਤੀ ਟੀਮ ਦੇ ਸਾਰੇ ਖਿਡਾਰੀ ਕਾਲੀਆਂ ਪੱਟੀਆਂ ਬੰਨ੍ਹ ਕੇ ਮੈਦਾਨ ਵਿਚ ਖੇਡਣ ਪਹੁੰਚੇ।