JALANDHAR WEATHER

ਭਲਕੇ ਕੀਤਾ ਜਾਵੇਗਾ ਡਾ. ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ- ਕਾਂਗਰਸੀ ਸੂਤਰ

ਨਵੀਂ ਦਿੱਲੀ, 27 ਦਸੰਬਰ- ਕਾਂਗਰਸੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਭਲਕੇ 28 ਦਸੰਬਰ ਨੂੰ ਏ.ਆਈ.ਸੀ.ਸੀ. ਮੁੱਖ ਦਫ਼ਤਰ ਵਿਖੇ ਲਿਆਂਦੀ ਜਾਵੇਗੀ, ਜਿਥੇ ਲੋਕਾਂ ਵਲੋਂ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਰਾਜਘਾਟ ਨੇੜੇ ਕੀਤਾ ਜਾਵੇਗਾ। ਇਸ ਸੰਬੰਧੀ ਕਾਂਗਰਸ ਨੇਤਾ ਸੰਦੀਪ ਦੀਕਸ਼ਿਤ ਨੇ ਕਿਹਾ ਕਿ ਅਜੇ ਪੂਰਾ ਪ੍ਰੋਗਰਾਮ ਤੈਅ ਨਹੀਂ ਹੋਇਆ ਹੈ। ਉਨ੍ਹਾਂ ਦੀ ਇਕ ਬੇਟੀ ਹੈ, ਜੋ ਬਾਹਰੋਂ ਆ ਰਹੀ ਹੈ, ਉਹ ਦੁਪਹਿਰ ਜਾਂ ਸ਼ਾਮ ਤੱਕ ਆ ਜਾਵੇਗੀ। ਉਸ ਤੋਂ ਬਾਅਦ ਹੀ ਸਭ ਕੁਝ ਤੈਅ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ