ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀਆਂ ਮਹਾਨ ਸ਼ਹਾਦਤਾਂ ਨੂੰ ਸਮਰਪਿਤ ਅਕਾਲ ਤਖਤ ਸਾਹਿਬ ਵਿਖੇ ਮੂਲ ਮੰਤਰ ਦੇ ਕੀਤੇ ਜਾਪ
ਅੰਮ੍ਰਿਤਸਰ, 27 ਦਸੰਬਰ (ਜਸਵੰਤ ਸਿੰਘ ਜੱਸ)- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਜਾਰੀ ਸੰਦੇਸ਼ ਅਨੁਸਾਰ ਅੱਜ 13 ਪੋਹ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀਆਂ ਮਹਾਨ ਸ਼ਹਾਦਤਾਂ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਸ ਮਿੰਟ ਲਈ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕੀਤੇ ਗਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਵਲੋਂ ਸੰਗਤਾਂ ਨੂੰ ਮੂਲ ਮੰਤਰ ਤੇ ਗੁਰ ਮੰਤਰ ਦੇ ਜਾਪ ਕਰਵਾਏ ਗਏ। ਇਸ ਮੌਕੇ ਪੰਜ ਪਿਆਰੇ ਸਾਹਿਬਾਨ ਤੋਂ ਇਲਾਵਾ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।