JALANDHAR WEATHER

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 27 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਪੰਜਾਬੀਆਂ ਅਤੇ ਖਾਸਕਰ ਸਿੱਖ ਦਸਤਾਰ ਦੀ ਪਛਾਣ ਨੂੰ ਪੂਰੀ ਦੁਨੀਆ ਵਿਚ ਉਭਾਰਿਆ ਅਤੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਰਹਿੰਦਿਆਂ ਕਈ ਮਹੱਤਵਪੂਰਨ ਕਾਰਜ ਕੀਤੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੇ ਵਿਅਕਤੀ ਦੇ ਤੁਰ ਜਾਣਾ ਨਾਲ ਨਾ ਸਿਰਫ਼ ਪਰਿਵਾਰ ਅਤੇ ਦੇਸ਼ ਲਈ ਘਾਟਾ ਹੈ, ਬਲਕਿ ਪੂਰੀ ਦੁਨੀਆ ਦੇ ਇਕ ਹੁਨਰਮੰਦਰ ਅਤੇ ਰੌਸ਼ਨ ਦਿਮਾਗ ਦਾ ਵੀ ਅੰਤ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਰਾਜਨੀਤੀ ਵਿਚ ਰਹਿੰਦਿਆਂ ਨਿਮਰਤਾ, ਤਿਆਗ, ਦ੍ਰਿੜਤਾ, ਸੰਜਮ ਤੇ ਸਾਦਗੀ ਵਰਗੇ ਗੁਣਾਂ ਨੂੰ ਹਮੇਸ਼ਾ ਸਮਰਪਿਤ ਰਹੇ। ਉਨ੍ਹਾਂ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਹਮਦਰਦੀ ਲੋਕਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ