JALANDHAR WEATHER

ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ’ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗਹਿਰਾ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 27 ਦਸੰਬਰ (ਜਸਵੰਤ ਸਿੰਘ ਜੱਸ)- ਆਰਥਿਕ ਸੁਧਾਰਾਂ ਦੇ ਸ਼ਾਸਤਰੀ, ਕਾਂਗਰਸ ਸਰਕਾਰ ਦੀ ਅਗਵਾਈ ਕਰਨ ਵਾਲੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ’ਤੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਨੇਕ ਸਿਆਸਤਦਾਨ ਦੇ ਅੰਤ ਨਾਲ ਦੇਸ਼ ਨੂੰ ਵੱਡਾ ਘਾਟਾ ਪਿਆ ਹੈ। ਡਾ. ਮਨਮੋਹਨ ਸਿੰਘ ਵਰਗੀ ਬੇਦਾਗ਼ ਰਾਜਸੀ ਸਿੱਖ ਸ਼ਖ਼ਸੀਅਤ ਅੱਜ ਦੇ ਸਮੇਂ ਵਿਚ ਮਿਲਣੀ ਮੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਨੇਕ ਸੀਰਤ, ਨਿਮਰ ਮਿੱਠਾ ਤੇ ਘੱਟ ਬੋਲਣ ਵਾਲੇ ਦੇਸ਼ ਦੇ ਭਲੇ ‘ਚ ਕੰਮ ਕਰਨ ਵਾਲੀ ਵੱਡੇ ਕੱਦ ਵਾਲੀ ਸ਼ਖਸੀਅਤ ਦੇ ਵਿਛੜ ਜਾਣ ’ਤੇ ਮੈਂ ਅਕਾਲ ਪੁਰਖ ਦੇ ਚਰਨਾਂ ‘ਚ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਸੰਬੰਧੀਆਂ ਸਨੇਹੀਆਂ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ