JALANDHAR WEATHER

ਡਾ. ਮਨਮੋਹਨ ਸਿੰਘ ਦੇ ਦਿਹਾਂਤ ਨਾਲ ਦੇਸ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ - ਸ਼ੇਰੋਵਾਲੀਆ

ਸ਼ਾਹਕੋਟ, (ਜਲੰਧਰ), 27 ਦਸੰਬਰ (ਬਾਂਸਲ)- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ਨਾਲ ਦੇਸ਼ ਮਹਾਨ ਸਿੱਖਿਆ ਸ਼ਾਸਤਰੀ, ਅਰਥ ਸ਼ਾਸਤਰੀ ਅਤੇ ਨਿਮਰ ਸੁਭਾਅ ਦੇ ਸਿਆਸਤਦਾਨ ਤੋਂ ਵਾਂਝਾ ਹੋ ਗਿਆ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਵਲੋਂ ਭਾਰਤ ਦੀ ਅਰਥਵਿਵਸਥਾ ਨੂੰ ਨਵੀਆਂ ਉਚਾਈਆਂ ’ਤੇ ਲੈ ਜਾਣ ਲਈ ਪਾਏ ਗਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਵਲੋਂ 1991 ਦੀ ਵਿਸ਼ਵ ਆਰਥਿਕ ਮੰਦਹਾਲੀ ਦੇ ਦੌਰ ਵਿਚ ਭਾਰਤੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਅਪਣਾਈ ਗਈ ਨੀਤੀ ਦਾ ਦੁਨੀਆ ਭਰ ਦੇ ਅਰਥ ਸ਼ਾਸਤਰੀ ਲੋਹਾ ਮੰਨਦੇ ਹਨ। ਲਾਡੀ ਸ਼ੇਰੋਵਾਲੀਆ ਨੇ ਦੇਸ਼ ਦੇ ਇਸ ਮਹਾਨ ਸਪੂਤ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਉਹ ਅਫ਼ਸਰਸ਼ਾਹੀ, ਸਿਆਸਤਦਾਨਾਂ ਅਤੇ ਆਰਥਿਕਤਾ ਨਾਲ ਜੁੜੇ ਲੋਕਾਂ ਲਈ ਮਿਸਾਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ