ਜਗਜੀਤ ਸਿੰਘ ਡੱਲਵਾਲ ਨੂੰ ਡਾਕਟਰੀ ਸਹਾਇਤਾ ਦਿੱਤੀ ਜਾਵੇ - ਸੁਪਰੀਮ ਕੋਰਟ
ਨਵੀਂ ਦਿੱਲੀ, 27 ਦਸੰਬਰ - ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਖਿਚਾਈ ਕਰਦਿਆਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ 26 ਨਵੰਬਰ ਤੋਂ ਮਰਨ ਵਰਤ 'ਤੇ ਹਨ, ਨੂੰ ਡਾਕਟਰੀ ਸਹਾਇਤਾ ਦਿੱਤੀ ਜਾਵੇ।ਜਸਟਿਸ ਸੂਰਿਆ ਕਾਂਤ ਅਤੇ ਸੁਧਾਂਸ਼ੂ ਧੂਲੀਆ ਦੀ ਛੁੱਟੀ ਵਾਲੇ ਬੈਂਚ ਨੇ ਡੱਲੇਵਾਲ ਦੀ ਜ਼ਿੰਦਗੀ ਅਤੇ ਸੁਰੱਖਿਆ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਅਜਿਹਾ ਲੱਗ ਰਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲਨੂੰ ਡਾਕਟਰੀ ਸਹਾਇਤਾ ਨਹੀਂ ਮਿਲ ਰਹੀ ਹੈ।ਬੈਂਚ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਸਾਰੇ ਉਪਾਅ ਕਰੋ ਕਿ ਕਿਸਾਨ ਆਗੂ ਨੂੰ ਡਾਕਟਰੀ ਸਹਾਇਤਾ ਦਿੱਤੀ ਜਾਵੇ।