ਨਿਪਾਲ ਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀਆਂ ਨੇ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ- ਕਿਹਾ, ਸੱਜਣ ਸਿਆਸਤਦਾਨ
ਕਾਠਮੰਡੂ [ਨਿਪਾਲ], 27 ਦਸੰਬਰ (ਏਐਨਆਈ): ਸਾਬਕਾ ਭਾਰਤੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਵੀਰਵਾਰ ਨੂੰ ਦਿੱਲੀ ਵਿਚ ਹੋਏ ਦਿਹਾਂਤ ਤੋਂ ਬਾਅਦ ਦੁਨੀਆ ਭਰ ਤੋਂ ਸ਼ਰਧਾਂਜਲੀਆਂ ਦਾ ਸਿਲਸਿਲਾ ਜਾਰੀ ਹੈ । ਨਿਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਕਿਹਾ ਕਿ ਉਹ ਮਨਮੋਹਨ ਸਿੰਘ ਦੇ ਦਿਹਾਂਤ 'ਤੇ ਡੂੰਘਾ ਦੁਖੀ ਹਨ ਅਤੇ ਉਨ੍ਹਾਂ ਨੂੰ ਇਕ ਦੂਰਦਰਸ਼ੀ ਨੇਤਾ ਕਿਹਾ ਹੈ। ਉਨ੍ਹਾਂ ਕਿਹਾ ਕਿ ਨਿਪਾਲ ਲੋਕਤੰਤਰ ਅਤੇ ਸਥਾਈ ਦੋਸਤੀ ਲਈ ਉਨ੍ਹਾਂ ਦੇ ਸਮਰਥਨ ਨੂੰ ਹਮੇਸ਼ਾ ਯਾਦ ਰੱਖੇਗਾ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ, ਇਕ ਦੂਰਅੰਦੇਸ਼ੀ ਨੇਤਾ, ਉਨ੍ਹਾਂ ਦੀ ਸਿਆਣਪ, ਨਿਮਰਤਾ ਅਤੇ ਸਮਰਪਣ ਨੇ ਭਾਰਤ ਨੂੰ ਆਕਾਰ ਦਿੱਤਾ । ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਵੀਨ ਰਾਮਗੁਲਮ ਨੇ ਡਾ.ਮਨਮੋਹਨ ਸਿੰਘ ਨਾਲ ਆਪਣੀ ਪਹਿਲੀ ਮੁਲਾਕਾਤ ਨੂੰ ਯਾਦ ਕੀਤਾ। ਸਾਬਕਾ ਪ੍ਰਧਾਨ ਮੰਤਰੀ ਨੂੰ "ਸੱਜਣ ਸਿਆਸਤਦਾਨ ਅਤੇ ਉੱਘੇ ਅਰਥ ਸ਼ਾਸਤਰੀ" ਕਹਿੰਦੇ ਹੋਏ ਰਾਮਗੁਲਾਮ ਨੇ ਕਿਹਾ ਕਿ ਮਨਮੋਹਨ ਸਿੰਘ ਦੀ ਨਿਮਰਤਾ, ਇਮਾਨਦਾਰੀ ਅਤੇ ਸ਼ਾਂਤੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।