ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ'ਚ ਡਾ: ਮਨਮੋਹਨ ਸਿੰਘ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ
ਨਵੀਂ ਦਿੱਲੀ ,26 ਦਸੰਬਰ - ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਿਊ.ਸੀ.) ਦੀ ਮੀਟਿੰਗ ਦਿੱਲੀ ਵਿਚ ਏ.ਆਈ.ਸੀ.ਸੀ. ਹੈੱਡਕੁਆਰਟਰ ਵਿਚ ਪਾਰਟੀ ਪ੍ਰਧਾਨ ਮੱਲਿਕਅਰਜੁਨ ਖੜਗੇ, ਸੀ.ਪੀ.ਪੀ. ਦੀ ਚੇਅਰਪਰਸਨ ਸੋਨੀਆ ਗਾਂਧੀ, ਲੋਕ ਸਭਾ ਐਲ.ਓ.ਪੀ. , ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀ ਆਗੂਆਂ ਦੀ ਮੌਜੂਦਗੀ ਵਿਚ ਚੱਲ ਰਹੀ ਹੈ। ਮੀਟਿੰਗ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।