ਬਰਫ਼ਬਾਰੀ ਕਾਰਨ ਸ੍ਰੀਨਗਰ ਲੇਹ ਹਾਈਵੇਅ ਬੰਦ
ਸ੍ਰੀਨਗਰ, 28 ਦਸੰਬਰ- ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ’ਚ ਬਰਫ਼ਬਾਰੀ ਕਾਰਨ ਕਈ ਸੜਕਾਂ ਬੰਦ ਹਨ। ਕਸ਼ਮੀਰ ਦੇ ਸ੍ਰੀਨਗਰ, ਗੰਦਰਬਲ, ਅਨੰਤਨਾਗ, ਕੁਲਗਾਮ, ਸ਼ੋਪੀਆਂ ਅਤੇ ਪੁਲਵਾਮਾ ਦੇ ਮੈਦਾਨੀ ਇਲਾਕਿਆਂ ਵਿਚ ਇਸ ਮੌਸਮ ਦੀ ਪਹਿਲੀ ਬਰਫ਼ਬਾਰੀ ਹੋਈ ਹੈ। ਇਸ ਕਾਰਨ ਸ੍ਰੀਨਗਰ-ਲੇਹ ਹਾਈਵੇਅ ਅਤੇ ਮੁਗਲ ਰੋਡ ਨੂੰ ਬੰਦ ਕਰ ਦਿੱਤਾ ਗਿਆ। ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ’ਤੇ ਆਵਾਜਾਈ ਪ੍ਰਭਾਵਿਤ ਹੋਈ, ਜਿਸ ਕਾਰਨ ਲਗਭਗ 2,000 ਵਾਹਨ ਫਸ ਗਏ। ਬੀਤੇ ਦਿਨ ਸ੍ਰੀਨਗਰ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੰਜ ਉਡਾਣਾਂ ਵੀ ਰੱਦ ਕਰ ਦਿੱਤੀਆਂ ਗਈਆਂ ਸਨ। ਇਨ੍ਹਾਂ ਇਲਾਕਿਆਂ ’ਚ ਬਰਫ਼ਬਾਰੀ ਕਾਰਨ ਮੈਦਾਨੀ ਖ਼ੇਤਰਾਂ ਵਿਚ ਵੀ ਠੰਢ ਵਧ ਗਈ ਹੈ।