ਪ੍ਰਧਾਨ ਮੰਤਰੀ ਦਿੱਲੀ ਚੋਣਾਂ ਲਈ ਭਲਕੇ ਕਰਨਗੇ ਚੋਣ ਮੁਹਿੰਮ ਦੀ ਸ਼ੁਰੂਆਤ
ਨਵੀਂ ਦਿੱਲੀ, 28 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਯਾਨੀ 29 ਦਸੰਬਰ ਨੂੰ ਦਿੱਲੀ ਚੋਣਾਂ ਲਈ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਹਫ਼ਤੇ ਉਹ ਦੋ ਰੈਲੀਆਂ ਵਿਚ ਹਿੱਸਾ ਲੈਣਗੇ। ਦੂਜੀ ਰੈਲੀ 3 ਜਨਵਰੀ ਨੂੰ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਮੋਦੀ 29 ਦਸੰਬਰ ਨੂੰ ਰਿਠਾਲਾ ਵਿਚ ਨਵੀਂ ਮੈਟਰੋ ਲਾਈਨ ਦਾ ਨੀਂਹ ਪੱਥਰ ਰੱਖਣਗੇ। ਇਸ ਦੇ ਨਾਲ ਹੀ ਉਹ ਦੇਸ਼ ਦੇ ਪਹਿਲੇ ਸੈਮੀ-ਹਾਈ-ਸਪੀਡ ਰੇਲ ਕਾਰੀਡੋਰ ਦੇ ਤੀਜੇ ਪੜਾਅ ਦਾ ਉਦਘਾਟਨ ਵੀ ਕਰਨਗੇ। ਇਸ ਪ੍ਰੋਜੈਕਟ ਨੂੰ ਦਿੱਲੀ-ਮੇਰਠ ਰੈਪਿਡ ਰੇਲ ਪ੍ਰੋਜੈਕਟ ਵੀ ਕਿਹਾ ਜਾਂਦਾ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਰੋਹਿਣੀ ਦੇ ਜਾਪਾਨੀ ਪਾਰਕ ਵਿਚ ਇਕ ਜਨਸਭਾ ਨੂੰ ਸੰਬੋਧਿਤ ਕਰਨਗੇ। 3 ਜਨਵਰੀ ਨੂੰ ਪ੍ਰੋਗਰਾਮ ’ਚ ਪ੍ਰਧਾਨ ਮੰਤਰੀ ਉੱਤਰ-ਪੂਰਬੀ ਦਿੱਲੀ ’ਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਸ ਵਿਚ ਦਿੱਲੀ ਤੋਂ ਸਹਾਰਨਪੁਰ ਤੱਕ ਦਾ ਨਵਾਂ ਹਾਈਵੇਅ ਵੀ ਸ਼ਾਮਿਲ ਹੈ। ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਦਿੱਲੀ ਦੀਆਂ ਔਰਤਾਂ ਲਈ ਕੁਝ ਅਹਿਮ ਐਲਾਨ ਕਰ ਸਕਦੇ ਹਨ।